1
ਮੱਤੀ 26:41
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਜਾਗੋ ਅਤੇ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ। ਆਤਮਾ ਤਾਂ ਤਿਆਰ ਹੈ, ਪਰ ਸਰੀਰ ਕਮਜ਼ੋਰ ਹੈ।
Порівняти
Дослідити ਮੱਤੀ 26:41
2
ਮੱਤੀ 26:38
ਫੇਰ ਉਸ ਨੇ ਉਨ੍ਹਾਂ ਨੂੰ ਆਖਿਆ, ਮੇਰਾ ਮਨ ਬਹੁਤ ਉਦਾਸ ਹੈ, ਸਗੋਂ ਮਰਨ ਦੇ ਦਰਜੇ ਤੱਕ। ਤੁਸੀਂ ਇੱਥੇ ਠਹਿਰੋ ਅਤੇ ਮੇਰੇ ਨਾਲ ਜਾਗਦੇ ਰਹੋ।
Дослідити ਮੱਤੀ 26:38
3
ਮੱਤੀ 26:39
ਅਤੇ ਥੋੜ੍ਹਾ ਅੱਗੇ ਵਧ ਕੇ ਮੂੰਹ ਭਾਰ ਪੈ ਗਿਆ ਅਤੇ ਪ੍ਰਾਰਥਨਾ ਕਰਦਿਆਂ ਆਖਿਆ, ਹੇ ਪਿਤਾ, ਜੇ ਹੋ ਸਕੇ ਤਾਂ ਇਹ ਪਿਆਲਾ ਮੇਰੇ ਕੋਲੋਂ ਟਲ ਜਾਵੇ, ਪਰ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ ਪਰ ਉਹ ਜੋ ਤੂੰ ਚਾਹੁੰਦਾ ਹੈਂ।
Дослідити ਮੱਤੀ 26:39
4
ਮੱਤੀ 26:28
ਕਿਉਂ ਜੋ ਨੇਮ ਦਾ ਇਹ ਮੇਰਾ ਉਹ ਲਹੂ ਹੈ, ਜਿਹੜਾ ਬਹੁਤਿਆਂ ਦੇ ਪਾਪਾਂ ਦੀ ਮਾਫ਼ੀ ਲਈ ਵਹਾਇਆ ਜਾਂਦਾ ਹੈ।
Дослідити ਮੱਤੀ 26:28
5
ਮੱਤੀ 26:26
ਜਦ ਉਹ ਖਾ ਰਹੇ ਸਨ, ਤਦ ਯਿਸੂ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਚੇਲਿਆਂ ਨੂੰ ਦੇ ਕੇ ਆਖਿਆ, ਲਓ ਖਾਓ, ਇਹ ਮੇਰਾ ਸਰੀਰ ਹੈ।
Дослідити ਮੱਤੀ 26:26
6
ਮੱਤੀ 26:27
ਫੇਰ ਉਹ ਨੇ ਪਿਆਲਾ ਲੈ ਕੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦੇ ਕੇ ਆਖਿਆ, ਤੁਸੀਂ ਸਾਰੇ ਇਸ ਵਿੱਚੋਂ ਪੀਓ।
Дослідити ਮੱਤੀ 26:27
7
ਮੱਤੀ 26:40
ਅਤੇ ਚੇਲਿਆਂ ਦੇ ਕੋਲ ਆ ਕੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਅਤੇ ਪਤਰਸ ਨੂੰ ਆਖਿਆ, ਇਹ ਕੀ, ਤੁਸੀਂ ਮੇਰੇ ਨਾਲ ਇੱਕ ਘੜੀ ਵੀ ਨਾ ਜਾਗ ਸਕੇ?
Дослідити ਮੱਤੀ 26:40
8
ਮੱਤੀ 26:29
ਅਤੇ ਮੈਂ ਤੁਹਾਨੂੰ ਆਖਦਾ ਹਾਂ, ਜੋ ਇਸ ਤੋਂ ਬਾਅਦ ਮੈਂ ਇਸ ਅੰਗੂਰ ਦੇ ਰਸ ਨੂੰ ਕਦੇ ਨਾ ਪੀਵਾਂਗਾ ਜਿਸ ਦਿਨ ਤੱਕ ਤੁਹਾਡੇ ਨਾਲ ਆਪਣੇ ਪਿਤਾ ਦੇ ਰਾਜ ਵਿੱਚ ਉਹ ਨਵਾਂ ਨਾ ਪੀਵਾਂ।
Дослідити ਮੱਤੀ 26:29
9
ਮੱਤੀ 26:75
ਤਦੋਂ ਪਤਰਸ ਨੂੰ ਉਹ ਗੱਲ ਯਾਦ ਆਈ ਜਿਹੜੀ ਯਿਸੂ ਨੇ ਆਖੀ ਸੀ ਕਿ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ ਅਤੇ ਉਹ ਬਾਹਰ ਗਿਆ ਅਤੇ ਭੁੱਬਾਂ ਮਾਰ ਕੇ ਰੋਇਆ।
Дослідити ਮੱਤੀ 26:75
10
ਮੱਤੀ 26:46
ਉੱਠੋ, ਚੱਲੀਏ। ਵੇਖੋ, ਮੇਰਾ ਫੜਵਾਉਣ ਵਾਲਾ ਨੇੜੇ ਆ ਗਿਆ ਹੈ।
Дослідити ਮੱਤੀ 26:46
11
ਮੱਤੀ 26:52
ਤਦ ਯਿਸੂ ਨੇ ਉਹ ਨੂੰ ਆਖਿਆ, ਆਪਣੀ ਤਲਵਾਰ ਮਿਆਨ ਵਿੱਚ ਪਾ ਕਿਉਂਕਿ ਸਭ ਜੋ ਤਲਵਾਰ ਖਿੱਚਦੇ ਹਨ, ਤਲਵਾਰ ਨਾਲ ਮਾਰੇ ਜਾਣਗੇ।
Дослідити ਮੱਤੀ 26:52