1
ਮੱਤੀ 7:7
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ। ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ।
Порівняти
Дослідити ਮੱਤੀ 7:7
2
ਮੱਤੀ 7:8
ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ, ਲੱਭਣ ਵਾਲੇ ਨੂੰ ਲੱਭ ਜਾਂਦਾ ਹੈ ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।
Дослідити ਮੱਤੀ 7:8
3
ਮੱਤੀ 7:24
ਇਸ ਲਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਚੱਲਦਾ ਹੈ, ਉਹ ਉਸ ਬੁੱਧਵਾਨ ਵਰਗਾ ਹੈ ਜਿਸ ਨੇ ਆਪਣਾ ਘਰ ਪੱਥਰ ਉੱਤੇ ਬਣਾਇਆ।
Дослідити ਮੱਤੀ 7:24
4
ਮੱਤੀ 7:12
ਇਸ ਲਈ ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ! ਕਿਉਂਕਿ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੇ ਉਪਦੇਸ਼ ਦਾ ਇਹੋ ਹੀ ਅਰਥ ਹੈ।
Дослідити ਮੱਤੀ 7:12
5
ਮੱਤੀ 7:14
ਅਤੇ ਉਹ ਫਾਟਕ ਭੀੜਾ ਹੈ ਅਤੇ ਉਹ ਰਾਹ ਔਖਾ ਹੈ, ਜਿਹੜਾ ਸੱਚੇ ਜੀਵਨ ਵੱਲ ਜਾਂਦਾ ਹੈ ਅਤੇ ਬਹੁਤ ਥੋੜ੍ਹੇ ਹਨ ਜੋ ਉਸ ਨੂੰ ਲੱਭਦੇ ਹਨ।
Дослідити ਮੱਤੀ 7:14
6
ਮੱਤੀ 7:13
ਭੀੜੇ ਫਾਟਕ ਤੋਂ ਵੜੋ, ਕਿਉਂ ਜੋ ਖੁੱਲ੍ਹਾ ਹੈ ਉਹ ਫਾਟਕ ਅਤੇ ਸੁਖਾਲਾ ਹੈ ਉਹ ਰਾਹ ਜਿਹੜਾ ਨਾਸ ਨੂੰ ਜਾਂਦਾ ਹੈ ਅਤੇ ਬਹੁਤੇ ਹਨ ਜਿਹੜੇ ਉਸ ਤੋਂ ਜਾਂਦੇ ਹਨ।
Дослідити ਮੱਤੀ 7:13
7
ਮੱਤੀ 7:11
ਜਦੋਂ ਤੁਸੀਂ ਬੁਰੇ ਹੋ ਕੇ, ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਕਿੰਨੀਆਂ ਵਧੇਰੇ ਚੰਗੀਆਂ ਵਸਤੂਆਂ ਕਿਉਂ ਨਾ ਦੇਵੇਗਾ?
Дослідити ਮੱਤੀ 7:11
8
ਮੱਤੀ 7:1-2
ਦੋਸ਼ ਨਾ ਲਾਓ ਤਾਂ ਜੋ ਤੁਹਾਡੇ ਉੱਤੇ ਵੀ ਦੋਸ਼ ਨਾ ਲਾਇਆ ਜਾਵੇ। ਕਿਉਂਕਿ ਜਿਸ ਤਰ੍ਹਾਂ ਤੁਸੀਂ ਦੋਸ਼ ਲਾਉਂਦੇ ਹੋ, ਉਸੇ ਤਰ੍ਹਾਂ ਤੁਹਾਡੇ ਉੱਤੇ ਵੀ ਦੋਸ਼ ਲਾਇਆ ਜਾਵੇਗਾ ਅਤੇ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਮਿਣਿਆ ਜਾਵੇਗਾ।
Дослідити ਮੱਤੀ 7:1-2
9
ਮੱਤੀ 7:26
ਅਤੇ ਹਰ ਕੋਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਨਹੀਂ ਚੱਲਦਾ ਉਹ ਉਸ ਮੂਰਖ ਵਰਗਾ ਹੈ ਜਿਸ ਨੇ ਆਪਣਾ ਘਰ ਰੇਤ ਉੱਤੇ ਬਣਾਇਆ।
Дослідити ਮੱਤੀ 7:26
10
ਮੱਤੀ 7:3-4
ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ, ਕਿਉਂ ਵੇਖਦਾ ਹੈਂ? ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ ਉਸ ਵੱਲ ਧਿਆਨ ਨਹੀਂ ਦਿੰਦਾ! ਪਰ ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ ਕਿ ਲਿਆ ਤੇਰੀ ਅੱਖ ਵਿੱਚੋਂ ਕੱਖ ਕੱਢ ਦਿਆਂ, ਜਦ ਕਿ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ!
Дослідити ਮੱਤੀ 7:3-4
11
ਮੱਤੀ 7:15-16
ਝੂਠੇ ਨਬੀਆਂ ਤੋਂ ਸਾਵਧਾਨ ਰਹੋ, ਜਿਹੜੇ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ ਪਰ ਅੰਦਰੋਂ ਉਹ ਪਾੜਨ ਵਾਲੇ ਬਘਿਆੜ ਹਨ। ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ। ਕੀ, ਕੰਡਿਆਲੀਆਂ ਝਾੜੀਆਂ ਨੂੰ ਦਾਖਾਂ ਜਾਂ ਭਖੜੇ ਨੂੰ ਹੰਜ਼ੀਰ ਲੱਗਦੇ ਹਨ?
Дослідити ਮੱਤੀ 7:15-16
12
ਮੱਤੀ 7:17
ਜਿਸ ਤਰ੍ਹਾਂ ਹਰੇਕ ਚੰਗੇ ਰੁੱਖ ਨੂੰ ਚੰਗੇ ਫਲ ਲੱਗਦੇ ਹਨ, ਪਰ ਮਾੜੇ ਰੁੱਖ ਨੂੰ ਬੁਰੇ ਫਲ ਲੱਗਦੇ ਹਨ।
Дослідити ਮੱਤੀ 7:17
13
ਮੱਤੀ 7:18
ਚੰਗਾ ਰੁੱਖ ਬੁਰਾ ਫਲ ਨਹੀਂ ਦੇ ਸਕਦਾ ਅਤੇ ਨਾ ਮਾੜਾ ਰੁੱਖ ਚੰਗਾ ਫਲ ਦੇ ਸਕਦਾ ਹੈ।
Дослідити ਮੱਤੀ 7:18
14
ਮੱਤੀ 7:19
ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।
Дослідити ਮੱਤੀ 7:19