ਮੱਤੀ 9

9
ਅਧਰੰਗੀ ਨੂੰ ਚੰਗਾ ਕਰਨਾ
ਮਰਕੁਸ 2:1-12; ਲੂਕਾ 5:17-26
1ਉਹ ਬੇੜੀ ਉੱਤੇ ਚੜ੍ਹ ਕੇ ਪਾਰ ਲੰਘਿਆ ਅਤੇ ਆਪਣੇ ਨਗਰ ਵੱਲ ਆਇਆ। 2ਅਤੇ ਵੇਖੋ ਕੁਝ ਲੋਕ ਇੱਕ ਅਧਰੰਗੀ ਨੂੰ ਮੰਜੀ ਉੱਤੇ ਪਾ ਕੇ ਉਸ ਕੋਲ ਲਿਆਏ ਅਤੇ ਯਿਸੂ ਨੇ ਉਨ੍ਹਾਂ ਦੇ ਵਿਸ਼ਵਾਸ ਨੂੰ ਵੇਖ ਕੇ ਉਸ ਅਧਰੰਗੀ ਨੂੰ ਆਖਿਆ, ਹੇ ਪੁੱਤਰ ਹੌਂਸਲਾ ਰੱਖ! ਤੇਰੇ ਪਾਪ ਮਾਫ਼ ਹੋਏ। 3ਅਤੇ ਵੇਖੋ ਕਈ ਧਰਮ ਦੇ ਉਪਦੇਸ਼ਕਾਂ ਨੇ ਆਪਣੇ ਮਨ ਵਿੱਚ ਕਿਹਾ ਜੋ ਇਹ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ। 4ਤਾਂ ਯਿਸੂ ਨੇ ਉਨ੍ਹਾਂ ਦੇ ਮਨਾਂ ਦੇ ਵਿਚਾਰ ਜਾਣ ਕੇ ਆਖਿਆ, ਤੁਸੀਂ ਕਿਉਂ ਆਪਣੇ ਮਨਾਂ ਵਿੱਚ ਬੁਰੇ ਵਿਚਾਰ ਕਰਦੇ ਹੋ? 5ਭਲਾ, ਕਿਹੜੀ ਗੱਲ ਸੌਖੀ ਹੈ, ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਤੁਰ? 6ਪਰ ਇਸ ਲਈ ਜੋ ਤੁਸੀਂ ਜਾਣੋ ਜੋ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ, ਫਿਰ ਉਸ ਨੇ ਅਧਰੰਗੀ ਨੂੰ ਕਿਹਾ, ਉੱਠ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ। 7ਤਾਂ ਉਹ ਉੱਠ ਕੇ ਆਪਣੇ ਘਰ ਨੂੰ ਤੁਰ ਗਿਆ। 8ਭੀੜ ਇਹ ਵੇਖ ਕੇ ਡਰ ਗਈ ਅਤੇ ਪਰਮੇਸ਼ੁਰ ਦੀ ਵਡਿਆਈ ਕੀਤੀ ਜੋ ਉਹ ਨੇ ਮਨੁੱਖਾਂ ਨੂੰ ਅਜਿਹਾ ਅਧਿਕਾਰ ਦਿੱਤਾ।
ਮੱਤੀ ਨੂੰ ਬੁਲਾਉਣਾ
ਮਰਕੁਸ 2:13-17; ਲੂਕਾ 5:27-32
9ਯਿਸੂ ਨੇ ਉੱਥੋਂ ਅੱਗੇ ਜਾ ਕੇ, ਮੱਤੀ ਨਾਮ ਦੇ ਇੱਕ ਮਨੁੱਖ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ, ਅਤੇ ਉਹ ਨੂੰ ਕਿਹਾ, “ਮੇਰੇ ਪਿੱਛੇ ਹੋ ਤੁਰ”, ਅਤੇ ਉਹ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ।
10ਫਿਰ ਇਸ ਤਰ੍ਹਾਂ ਹੋਇਆ ਜਦੋਂ ਉਹ ਘਰ ਵਿੱਚ ਰੋਟੀ ਖਾਣ ਬੈਠਾ ਸੀ, ਤਾਂ ਵੇਖੋ ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ ਆ ਕੇ ਯਿਸੂ ਅਤੇ ਉਹ ਦੇ ਚੇਲਿਆਂ ਨਾਲ ਬੈਠ ਗਏ। 11ਅਤੇ ਫ਼ਰੀਸੀਆਂ ਨੇ ਇਹ ਵੇਖ ਕੇ ਉਹ ਦੇ ਚੇਲਿਆਂ ਨੂੰ ਆਖਿਆ, ਤੁਹਾਡਾ ਗੁਰੂ ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ? 12ਪਰ ਯਿਸੂ ਨੇ ਇਹ ਸੁਣ ਕੇ ਕਿਹਾ, ਨਵੇਂ ਨਰੋਇਆਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੈ। 13ਪਰ ਤੁਸੀਂ ਜਾ ਕੇ ਇਹ ਦਾ ਅਰਥ ਸਿੱਖੋ ਕਿ ਮੈਂ ਬਲੀਦਾਨ ਨੂੰ ਨਹੀਂ ਸਗੋਂ ਦਯਾ ਨੂੰ ਚਾਹੁੰਦਾ ਹਾਂ, ਕਿਉਂ ਜੋ ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਬੁਲਾਉਣ ਆਇਆ ਹਾਂ।
ਵਰਤ ਦੇ ਬਾਰੇ ਪ੍ਰਸ਼ਨ
ਮਰਕੁਸ 2:18-22; ਲੂਕਾ 5:33-39
14ਫਿਰ ਯੂਹੰਨਾ ਦੇ ਚੇਲਿਆਂ ਨੇ ਉਹ ਦੇ ਕੋਲ ਆ ਕੇ ਕਿਹਾ, “ਜੋ ਇਹ ਦਾ ਕੀ ਕਾਰਨ ਹੈ ਕਿ ਅਸੀਂ ਅਤੇ ਫ਼ਰੀਸੀ ਵਰਤ ਰੱਖਦੇ ਹਾਂ, ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?” 15ਯਿਸੂ ਨੇ ਉਨ੍ਹਾਂ ਨੂੰ ਆਖਿਆ, “ਜਿੰਨਾਂ ਚਿਰ ਲਾੜਾ ਬਰਾਤੀਆਂ ਦੇ ਨਾਲ ਹੈ ਕੀ ਉਹ ਸੋਗ ਕਰ ਸਕਦੇ ਹਨ? ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅਲੱਗ ਕੀਤਾ ਜਾਵੇਗਾ, ਫਿਰ ਉਹ ਵਰਤ ਰੱਖਣਗੇ। 16ਪੁਰਾਣੇ ਕੱਪੜੇ ਨੂੰ ਨਵੇਂ ਕੱਪੜੇ ਦੀ ਟਾਕੀ ਕੋਈ ਨਹੀਂ ਲਾਉਂਦਾ, ਕਿਉਂ ਜੋ ਉਹ ਟਾਕੀ ਜਿਹੜੀ ਲਾਈ ਹੈ ਉਸ ਕੱਪੜੇ ਨੂੰ ਖਿੱਚ ਲੈਂਦੀ ਹੈ ਅਤੇ ਉਹ ਵੱਧ ਫੱਟ ਜਾਂਦਾ ਹੈ। 17ਅਤੇ ਨਾ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਭਰਦੇ ਹਨ ਨਹੀਂ ਤਾਂ ਮਸ਼ਕਾਂ ਪਾਟ ਜਾਂਦੀਆਂ ਅਤੇ ਮੈਅ ਵਗ ਜਾਂਦੀ ਅਤੇ ਮਸ਼ਕਾਂ ਦਾ ਨਾਸ ਹੋ ਜਾਂਦਾ ਹੈ। ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ ਸੋ ਉਹ ਦੋਵੇਂ ਬਚੀਆਂ ਰਹਿੰਦੀਆਂ ਹਨ”।
ਮਰੀ ਹੋਈ ਕੁੜੀ ਅਤੇ ਬਾਰਾਂ ਸਾਲਾਂ ਤੋਂ ਬਿਮਾਰ ਔਰਤ
ਮਰਕੁਸ 5:21-43; ਲੂਕਾ 8:40-56
18ਜਦੋਂ ਉਹ ਉਨ੍ਹਾਂ ਨੂੰ ਇਹ ਗੱਲਾਂ ਕਹਿ ਰਿਹਾ ਸੀ ਵੇਖੋ ਇੱਕ ਹਾਕਮ ਨੇ ਆ ਕੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਆਖਿਆ, ਮੇਰੀ ਬੇਟੀ ਹੁਣੇ ਮਰੀ ਹੈ, ਪਰ ਤੂੰ ਆ ਕੇ ਆਪਣਾ ਹੱਥ ਉਸ ਉੱਤੇ ਰੱਖ ਤਾਂ ਉਹ ਜਿਉਂਦੀ ਹੋ ਜਾਵੇਗੀ। 19ਫਿਰ ਯਿਸੂ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ, ਅਤੇ ਉਸ ਦੇ ਚੇਲੇ ਵੀ ਉਸ ਦੇ ਨਾਲ ਤੁਰ ਪਏ। 20ਅਤੇ ਵੇਖੋ, ਇੱਕ ਔਰਤ ਨੇ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦੀ ਬਿਮਾਰੀ ਸੀ, ਪਿੱਛੋਂ ਆ ਕੇ ਉਹ ਦੇ ਕੱਪੜੇ ਦਾ ਪੱਲਾ ਛੂਹਿਆ। 21ਕਿਉਂ ਜੋ ਉਹ ਆਪਣੇ ਮਨ ਵਿੱਚ ਆਖਦੀ ਸੀ, ਜੇ ਮੈਂ ਕੇਵਲ ਉਹ ਦੇ ਕੱਪੜੇ ਨੂੰ ਛੂਹ ਲਵਾਂ ਤਾਂ ਚੰਗੀ ਹੋ ਜਾਂਵਾਂਗੀ। 22ਤਦ ਯਿਸੂ ਨੇ ਪਿੱਛੇ ਮੁੜ ਕੇ ਉਹ ਨੂੰ ਵੇਖਿਆ ਅਤੇ ਆਖਿਆ, ਬੇਟੀ ਹੌਂਸਲਾ ਰੱਖ! ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ। ਉਹ ਔਰਤ ਉਸੇ ਵੇਲੇ ਚੰਗੀ ਹੋ ਗਈ। 23ਫਿਰ ਯਿਸੂ ਹਾਕਮ ਦੇ ਘਰ ਵਿੱਚ ਗਿਆ ਅਤੇ ਬੰਸਰੀ ਵਜਾਉਣ ਵਾਲਿਆਂ ਨੂੰ ਅਤੇ ਭੀੜ ਨੂੰ ਰੌਲ਼ਾ ਪਾਉਂਦਿਆਂ ਵੇਖ ਕੇ ਆਖਿਆ, 24ਪਰੇ ਹੋ ਜਾਵੋ ਕਿਉਂ ਜੋ ਕੁੜੀ ਮਰੀ ਨਹੀਂ ਪਰ ਸੁੱਤੀ ਪਈ ਹੈ, ਪਰ ਉਹ ਉਸ ਉੱਤੇ ਹੱਸੇ। 25ਜਦੋਂ ਭੀੜ ਬਾਹਰ ਕੱਢੀ ਗਈ, ਤਾਂ ਉਸ ਨੇ ਅੰਦਰ ਜਾ ਕੇ ਉਹ ਦਾ ਹੱਥ ਫੜਿਆ ਅਤੇ ਕੁੜੀ ਉੱਠ ਖੜੀ ਹੋਈ। 26ਅਤੇ ਇਹ ਖ਼ਬਰ ਉਸ ਸਾਰੇ ਦੇਸ ਵਿੱਚ ਫੈਲ ਗਈ।
ਦੋ ਅੰਨ੍ਹਿਆਂ ਨੂੰ ਚੰਗਾ ਕਰਨਾ
27ਜਦੋਂ ਯਿਸੂ ਉੱਥੋਂ ਤੁਰਿਆ ਤਾਂ ਦੋ ਅੰਨ੍ਹੇ ਉਹ ਦੇ ਮਗਰ ਅਵਾਜ਼ਾਂ ਮਾਰਦੇ ਆਏ ਅਤੇ ਬੋਲੇ, ਹੇ ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ! 28ਅਤੇ ਜਦੋਂ ਉਹ ਘਰ ਵਿੱਚ ਗਿਆ ਤਾਂ ਉਹ ਅੰਨ੍ਹੇ ਉਹ ਦੇ ਕੋਲ ਆਏ ਅਤੇ ਯਿਸੂ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਹਾਨੂੰ ਵਿਸ਼ਵਾਸ ਹੈ ਜੋ ਮੈਂ ਇਹ ਕੰਮ ਕਰ ਸਕਦਾ ਹਾਂ? ਉਨ੍ਹਾਂ ਉਸ ਨੂੰ ਆਖਿਆ, ਹਾਂ, ਪ੍ਰਭੂ ਜੀ। 29ਤਦ ਉਹ ਉਨ੍ਹਾਂ ਦੀਆਂ ਅੱਖਾਂ ਨੂੰ ਛੂਹ ਕੇ ਬੋਲਿਆ, ਜਿਸ ਤਰ੍ਹਾਂ ਤੁਹਾਡਾ ਵਿਸ਼ਵਾਸ ਹੈ ਤੁਹਾਡੇ ਲਈ ਓਸੇ ਤਰ੍ਹਾਂ ਹੋਵੇ। 30ਅਤੇ ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਤਾਂ ਯਿਸੂ ਨੇ ਤਗੀਦ ਨਾਲ ਉਨ੍ਹਾਂ ਨੂੰ ਆਖਿਆ, ਖ਼ਬਰਦਾਰ, ਕੋਈ ਨਾ ਜਾਣੇ! 31ਪਰ ਉਨ੍ਹਾਂ ਨੇ ਜਾ ਕੇ ਉਸ ਸਾਰੇ ਦੇਸ ਵਿੱਚ ਉਸ ਦੀ ਚਰਚਾ ਕੀਤੀ।
ਇੱਕ ਗੂੰਗੇ ਨੂੰ ਚੰਗਾ ਕਰਨਾ
32ਫਿਰ ਉਨ੍ਹਾਂ ਦੇ ਬਾਹਰ ਨਿੱਕਲਦਿਆਂ ਹੀ, ਲੋਕ ਇੱਕ ਗੂੰਗੇ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ, ਯਿਸੂ ਦੇ ਕੋਲ ਲਿਆਏ। 33ਅਤੇ ਜਦੋਂ ਭੂਤ ਕੱਢਿਆ ਗਿਆ ਤਦ ਗੂੰਗਾ ਬੋਲਣ ਲੱਗ ਪਿਆ ਅਤੇ ਭੀੜ ਅਚਰਜ਼ ਮੰਨ ਕੇ ਆਖਣ ਲੱਗੀ ਕਿ ਇਸਰਾਏਲ ਵਿੱਚ ਇਸ ਤਰ੍ਹਾਂ ਕਦੀ ਨਹੀਂ ਵੇਖਿਆ। 34ਪਰ ਫ਼ਰੀਸੀਆਂ ਨੇ ਕਿਹਾ, ਉਹ ਤਾਂ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।
ਮਜ਼ਦੂਰ ਥੋੜੇ ਹਨ
35ਯਿਸੂ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਾਰੇ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ। 36ਅਤੇ ਜਦੋਂ ਉਸ ਨੇ ਵੱਡੀ ਭੀੜ ਵੇਖੀ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ, ਕਿਉਂ ਜੋ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ, ਉਹ ਲੋਕ ਮਾੜੇ ਹਾਲ ਅਤੇ ਡਾਵਾਂ ਡੋਲ ਫਿਰਦੇ ਸਨ। 37ਤਦ ਉਹ ਨੇ ਆਪਣੇ ਚੇਲਿਆਂ ਨੂੰ ਆਖਿਆ, ਫ਼ਸਲ ਪੱਕੀ ਹੋਈ ਤਾਂ ਬਹੁਤ ਹੈ ਪਰ ਮਜ਼ਦੂਰ ਥੋੜ੍ਹੇ ਹਨ। 38ਇਸ ਲਈ ਤੁਸੀਂ ਖੇਤ ਦੇ ਮਾਲਕ ਦੇ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਮਜ਼ਦੂਰ ਭੇਜੇ।

Поточний вибір:

ਮੱਤੀ 9: IRVPun

Позначайте

Поділитись

Порівняти

Копіювати

None

Хочете, щоб ваші позначення зберігалися на всіх ваших пристроях? Зареєструйтеся або увійдіть